Posts

Showing posts from June, 2021

ਪੰਜਾਬ ਪੁਲਿਸ ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ ਚ" ਥਾਣਾ ਭਿੱਖੀਵਿੰਡ ਵਿਖੇ ਤੈਨਾਤ 4 ਪੁਲਿਸ ਮੁਲਾਜ਼ਮਾਂ ਵੱਲੋਂ ਨਸ਼ੇ ਦੀ ਹਾਲਤ ਚ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਆਇਆ ਸਾਹਮਣੇ

Image
ਥਾਣਾ ਭਿੱਖੀਵਿੰਡ ਵਿਖੇ ਤੈਨਾਤ 4 ਪੁਲਿਸ ਮੁਲਾਜ਼ਮਾਂ ਵੱਲੋਂ ਨਸ਼ੇ ਦੀ ਹਾਲਤ ਚ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਆਇਆ ਸਾਹਮਣੇ ਲੋਕਾਂ ਦਾ ਹਜੂਮ ਇਕੱਠਾ ਹੋਇਆ ਵੇਖ ਡੀ.ਐੱਸ.ਪੀ ਭਿੱਖੀਵਿੰਡ ਨੇ ਕਾਰਵਾਈ ਕਰਨ ਦਾ ਦਿੱਤਾ ਭਰੋਸਾ ਰਾਤ ਸਮੇਂ ਹੀ ਚਾਰੋ ਪੁਲਿਸ ਮੁਲਾਜ਼ਮਾਂ ਦਾ ਕਰਵਾਇਆ ਗਿਆ ਮੁਲਾਹਜ਼ਾ ਭਿੱਖੀਵਿੰਡ/ਖਾਲੜਾ 10 ਜੂਨ (ਲਖਵਿੰਦਰ ਸਿੰਘ ਗੌਲ੍ਹਣ/ਰਿੰਪਲ ਗੌਲ੍ਹਣ) ਪੰਜਾਬ ਪੁਲਿਸ ਆਏ ਦਿਨ ਹੀ ਕਿਸੇ ਨਾ ਕਿਸੇ ਮਸਲੇ ਨੂੰ ਲੈ ਕੇ ਅਖ਼ਬਾਰਾਂ ਤੇ ਚੈਨਲਾਂ ਦੀਆਂ ਸੁਰਖੀਆਂ ਚ" ਬਣੀ ਰਹਿੰਦੀ ਹੈ। ਫਿਰ ਚਾਹੇ ਉਹ ਆਂਡੇ ਚੋਰੀ ਕਰਨ ਦੀ ਘਟਨਾ ਹੋਵੇ ਜਾਂ ਫਿਰ ਫਗਵਾੜਾ ਦੇ ਐੱਸ.ਐੱਚ.ਓ ਵੱਲੋਂ ਸਬਜ਼ੀ ਦੀ ਟੋਕਰੀ ਨੂੰ ਲੱਤ ਮਾਰਨ ਵਾਲੀ ਹੋਵੇ । ਅਜਿਹਾ ਹੀ ਇਕ ਹੋਰ ਮਾਮਲਾ ਪੁਲਿਸ ਅਧਿਕਾਰੀਆਂ ਦੇ ਅਕਸ ਤੇ ਸਵਾਲ ਖਡ਼੍ਹੇ ਕਰਦਾ ਜ਼ਿਲਾ ਤਰਨਤਾਰਨ ਦੇ ਥਾਣਾ ਭਿੱਖੀਵਿੰਡ ਤੋਂ ਸਾਹਮਣੇ ਆਇਆ ਹੈ। ਜਿੱਥੇ ਥਾਣਾ ਭਿੱਖੀਵਿੰਡ ਵਿਖੇ ਤੈਨਾਤ ਏ.ਐੱਸ.ਆਈ ਸਵਿੰਦਰ ਸਿੰਘ ਉਰਫ ਸੋਹਲ ਅਤੇ ਨਾਲ ਹੋਰ ਤਿੰਨ ਮੁਲਾਜ਼ਮਾਂ ਤੇ ਸ਼ਰਾਬ ਪੀ ਕੇ ਬੀਤੀ ਰਾਤ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ । ਇਕੱਤਰ ਹੋਈ ਜਾਣਕਾਰੀ ਅਨੁਸਾਰ ਹਿਮਾਂਸ਼ੂ ਧਵਨ ਪੁੱਤਰ ਅਮਨ ਧਵਨ ਨੇ ਦੱਸਿਆ ਕਿ ਕਿਉ ਮਕਾਨ ਕੋਠੀਆਂ ਅਤੇ ਬਿਲਡਿੰਗਾਂ ਆਦਿ ਦੇ ਨਕਸ਼ੇ ਬਣਾਉਣ ਦਾ ਕੰਮ ਕਰਦਾ ਹੈ ਅਤੇ ਉਹ ਰੋਜ਼ ਦੀ ਤਰ੍ਹਾਂ ਜਦੋਂ ਆਪਣੀ ਕਾਰ ਤੇ ਆਪਣੇ ਘਰ ਟਾਇਮ 9:20 ਦੇ...